• Wednesday, 3 June 2026
Logo Logo
Advertisement
ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਨਮਤੀ ਵਿਮਲ ਜੈਨ ਸਕੂਲ ਵੱਲੋਂ ਛਬੀਲ ਲਗਾਈ

30 May 2026 | 186 Views

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਨਮਤੀ ਵਿਮਲ ਜੈਨ ਸਕੂਲ ਵੱਲੋਂ ਛਬੀਲ ਲਗਾਈ

ਜਗਰਾਉਂ, 29 ਮਈ (ਦਿਨੇਸ਼ ਸ਼ਰਮਾ) ਪੰਜਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਉਂ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਪਵਿੱਤਰ ਮੌਕੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸੇਵਾ, ਸਿਮਰਨ ਅਤੇ ਮਨੁੱਖਤਾ ਦਾ ਸੁਨੇਹਾ ਦਿੱਤਾ ਗਿਆ।

ਛਬੀਲ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਸ਼ਰਧਾ ਭਾਵਨਾ ਨਾਲ ਆਉਣ-ਜਾਣ ਵਾਲੇ ਲੋਕਾਂ ਨੂੰ ਠੰਢਾ ਮਿੱਠਾ ਜਲ ਵਰਤਾਇਆ। ਇਸ ਮੌਕੇ ਸਕੂਲ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਵੀਰ ਜੈਨ, ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਨਾ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

ਇਸ ਮੌਕੇ ਬੋਲਦਿਆਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ, ਸਹਿਨਸ਼ੀਲਤਾ ਅਤੇ ਨਿਸ਼ਕਾਮ ਸੇਵਾ ਦਾ ਜੋ ਮਹਾਨ ਸੰਦੇਸ਼ ਦਿੱਤਾ, ਉਹ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਉਪਰਾਲੇ ਬੱਚਿਆਂ ਵਿੱਚ ਸੇਵਾ ਭਾਵਨਾ, ਸੰਸਕਾਰ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਨਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਨੀ ਪਾਸੀ, ਸਰਬਜੀਤ ਸਿੰਘ, ਵਿਨੋਦ ਕੁਮਾਰ, ਮਨੀਸ਼ ਕੁਮਾਰ, ਮਨੋਜ ਚੱਢਾ, ਇੰਦਰਜੀਤ ਸਿੰਘ, ਬੇਅੰਤ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਜਸਮਿੰਦਰ ਸਿੰਘ, ਕਮਲਜੀਤ ਸਿੰਘ, ਗੁਰਮੇਲ ਸਿੰਘ, ਵੀਰਪਾਲ ਕੌਰ, ਨਵਜੀਤ ਧੀਰ, ਗੁਰਮੀਤ ਕੌਰ, ਜਸਵੀਰ ਕੁਮਾਰੀ, ਪਰਮਪ੍ਰੀਤ ਕੌਰ ਅਤੇ ਹੋਰ ਸਟਾਫ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

 

Published on: 30 May 2026

Dinesh Sharma
📣 Share this post

Latest News