• Sunday, 9 August 2026
Logo Logo
Advertisement
ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸ਼ਰਧਾ ਅਤੇ ਸਤਿਕਾਰ ਨਾਲ ਸੰਪੰਨ

09 Aug 2026 | 37 Views

ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸ਼ਰਧਾ ਅਤੇ ਸਤਿਕਾਰ ਨਾਲ ਸੰਪੰਨ

 

ਜਗਰਾਉਂ, 8 ਅਗਸਤ: ਸੰਜੀਵ ਮਲਹੋਤਰਾ 

ਮਾਤਾ ਗੁਜਰੀ ਜੀ ਸੇਵਾ ਸੁਸਾਇਟੀ, ਜਗਰਾਉਂ ਵੱਲੋਂ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਅਵਤਾਰ ਦਿਹਾੜੇ ਦੀ ਖੁਸ਼ੀ ਵਿੱਚ ਦੂਸਰਾ ਮਹਾਨ ਕੀਰਤਨ ਦਰਬਾਰ ਅੱਜ ਸ਼ਨੀਵਾਰ ਸ਼ਾਮ ਗੁਰਦੁਆਰਾ ਗੁਰੂ ਨਾਨਕਪੁਰਾ, ਮੋਰੀ ਗੇਟ, ਜਗਰਾਉਂ ਵਿਖੇ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਮਰਿਆਦਾ ਨਾਲ ਕਰਵਾਇਆ ਗਿਆ।

ਇਸ ਪਾਵਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹੀਰਾ ਸਿੰਘ ਨਿਮਾਣਾ, ਭਾਈ ਜਸਕਰਨਦੀਪ ਸਿੰਘ ਅਤੇ ਭਾਈ ਮਨਕਰਨਦੀਪ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦਿਆਂ ਨਾਮ ਬਾਣੀ ਦਾ ਰਸਪਾਨ ਕਰਵਾਇਆ। ਕੀਰਤਨ ਦੀਆਂ ਮਧੁਰ ਧੁਨਾਂ ਨਾਲ ਸਮੁੱਚਾ ਦੀਵਾਨ ਹਾਲ ਗੁਰਮਤਿ ਦੇ ਰੰਗ ਵਿੱਚ ਰੰਗਿਆ ਗਿਆ ਅਤੇ ਹਾਜ਼ਰ ਸੰਗਤਾਂ ਨੇ ਪੂਰੀ ਸ਼ਰਧਾ ਨਾਲ ਗੁਰਬਾਣੀ ਦਾ ਆਨੰਦ ਮਾਣਿਆ।

ਸਮਾਗਮ ਦੌਰਾਨ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸੇਵਾ, ਨਿਮਰਤਾ ਅਤੇ ਮਨੁੱਖਤਾ ਪ੍ਰਤੀ ਦਿੱਤੇ ਸੰਦੇਸ਼ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਗੁਰੂਆਂ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰੇਰਣਾਦਾਇਕ ਸੰਦੇਸ਼ ਵੀ ਦਿੱਤਾ ਗਿਆ।

ਅੰਤ ਵਿੱਚ ਗੁਰੂ ਘਰ ਪਹੁੰਚੀਆਂ ਸਮੂਹ ਸੰਗਤਾਂ ਲਈ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਪ੍ਰਸ਼ਾਦਾ ਛਕਿਆ।

ਮਾਤਾ ਗੁਜਰੀ ਜੀ ਸੇਵਾ ਸੁਸਾਇਟੀ ਵੱਲੋਂ ਸਮੂਹ ਸੰਗਤਾਂ ਦਾ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਧੰਨਵਾਦ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਸਮੂਹ ਲੋਕਾਈ 'ਤੇ ਮੇਹਰ ਭਰਿਆ ਹੱਥ ਬਣਿਆ ਰਹੇ ਅਤੇ ਸਭ ਨੂੰ ਨਾਮ ਸਿਮਰਨ, ਸੇਵਾ ਅਤੇ ਸਰਬੱਤ ਦੇ ਭਲੇ ਦੀ ਪ੍ਰੇਰਣਾ ਪ੍ਰਾਪਤ ਹੋਵੇ।

Published on: 09 Aug 2026

Dinesh Sharma
📣 Share this post

Latest News