ਐਸ.ਆਰ. ਕਲੇਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ
ਜਗਰਾਓਂ, 23 ਜੂਨ (ਦਰਪਣ ਲੁਧਿਆਣਾ ਨਿਊਜ਼):
ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਜਗਰਾਓਂ ਵਿਖੇ ਪਾਰਟੀ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਐਸ.ਆਰ. ਕਲੇਰ ਦੀ ਅਗਵਾਈ ਹੇਠ ਸਰਕਲ ਗਾਲਿਬ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜੈਪਾਲ ਸਿੰਘ ਖੈਲਾ ਸ਼ੇਰਪੁਰ ਕਲਾਂ ਨੂੰ ਯੂਥ ਵਿੰਗ ਪ੍ਰਧਾਨ, ਬੇਨਜੀਰ ਬੀਨਾ ਗਾਲਿਬ ਕਲਾਂ ਨੂੰ ਇਸਤਰੀ ਵਿੰਗ ਪ੍ਰਧਾਨ, ਕੁਲਵਿੰਦਰ ਸਿੰਘ ਅਮਰਗੜ੍ਹ ਕਲੇਰ ਨੂੰ ਆਈ.ਟੀ. ਵਿੰਗ ਪ੍ਰਧਾਨ ਅਤੇ ਰੇਸ਼ਮ ਸਿੰਘ ਗਾਲਿਬ ਖੁਰਦ ਨੂੰ ਐਸ.ਸੀ. ਵਿੰਗ ਸਰਕਲ ਪ੍ਰਧਾਨ ਵਜੋਂ ਨਿਯੁਕਤੀ ਪੱਤਰ ਭੇਂਟ ਕੀਤੇ ਗਏ।
ਐਸ.ਆਰ. ਕਲੇਰ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣ।
ਸਮਾਗਮ ਦੌਰਾਨ ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਦਵਿੰਦਰ ਸਿੰਘ ਖੈਲਾ ਸ਼ੇਰਪੁਰ ਕਲਾਂ, ਸਰਬਜੀਤ ਸਿੰਘ ਸ਼ੇਰਪੁਰ ਕਲਾਂ, ਗੁਰਦੀਪ ਸਿੰਘ ਗਾਲਿਬ ਖੁਰਦ ਅਤੇ ਹਰਦੀਪ ਸਿੰਘ ਵਿੱਕੀ ਗਾਲਿਬ ਕਲਾਂ ਸਮੇਤ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।